top of page


ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ-ਨਸ਼ਾ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, 7 ਮੁਲਜ਼ਮ ਕਾਬੂ
ਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਦੌਰਾਨ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਕਥਿਤ ਗੈਰ-ਕਾਨੂੰਨੀ ਹਥਿਆਰਾਂ, ਨਸ਼ਾ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਇਸ ਸਾਂਝੀ ਕਾਰਵਾਈ ਦੌਰਾਨ ਪੁਲਿਸ ਨੇ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਅਫ਼ਗਾਨ ਨਾਗਰਿਕ ਅਤੇ ਇੱਕ ਨਾਬਾਲਗ ਵੀ ਸ਼ਾਮਲ ਹੈ। ਪੰਜਾਬ ਪੁਲਿਸ ਦੇ ਡੀਜੀਪੀ ਵੱਲੋਂ ਆਪਣੇ ਅਧਿਕਾਰਕ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10 ਅਤਿ-ਆਧੁਨਿਕ ਹਥਿਆਰ ਬ
caninmediahouse
Jun 252 min read


ਬਟਾਲਾ ਬਾਈਪਾਸ 'ਤੇ ਕੁਝ ਮਿੰਟਾਂ ਦੇ ਫਰਕ ਨਾਲ ਦੋ ਵੱਡੇ ਹਾਦਸੇ, ਟਿੱਪਰ ਨੇ ਟੂਰਿਸਟ ਬੱਸ ਨੂੰ ਮਾਰੀ ਟੱਕਰ, ਟਰੱਕ ਪਲਟਿਆ
ਬਟਾਲਾ: ਅੰਮ੍ਰਿਤਸਰ-ਗੁਰਦਾਸਪੁਰ ਬਾਈਪਾਸ 'ਤੇ ਸਥਿਤ ਬਟਾਲਾ ਨੇੜੇ ਕੁਝ ਹੀ ਮਿੰਟਾਂ ਦੇ ਅੰਤਰਾਲ ਵਿੱਚ ਦੋ ਵੱਖ-ਵੱਖ ਸੜਕ ਹਾਦਸੇ ਵਾਪਰੇ, ਜਿਨ੍ਹਾਂ ਕਾਰਨ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਖੁਸ਼ਕਿਸਮਤੀ ਨਾਲ ਦੋਵੇਂ ਹਾਦਸਿਆਂ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਹਾਲਾਂਕਿ ਵਾਹਨਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਅਤੇ ਕੁਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਰਹੀ। ਜਾਣਕਾਰੀ ਅਨੁਸਾਰ ਪਹਿਲਾ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅੰਮ੍ਰਿਤਸਰ ਵੱਲੋਂ ਆ ਰਿਹਾ ਇੱਕ ਤੇਜ਼ ਰਫ਼ਤਾਰ ਟਿੱਪਰ ਬਟਾਲਾ ਵੱਲੋਂ ਆ ਰਹੀ ਇੱਕ ਟੂਰਿਸਟ ਬੱਸ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਦੋਵੇਂ ਵਾਹਨਾਂ ਨੂ
caninmediahouse
Jun 252 min read


ਪੰਜਾਬ ਦੀ ਭਿਆਨਕ ਬਾੜ੍ਹ ਹੁਣ ਸਕੂਲੀ ਪਾਠਕ੍ਰਮ ਦਾ ਹਿੱਸਾ, NCERT ਨੇ 9ਵੀਂ ਦੀ ਕਿਤਾਬ ਵਿੱਚ ਸ਼ਾਮਲ ਕੀਤੀ ਕੇਸ ਸਟਡੀ
ਪੰਜਾਬ ਡੈਸਕ: ਪੰਜਾਬ ਵਿੱਚ ਆਈ ਭਿਆਨਕ ਬਾੜ੍ਹ ਹੁਣ ਸਕੂਲੀ ਸਿੱਖਿਆ ਦਾ ਵੀ ਹਿੱਸਾ ਬਣ ਗਈ ਹੈ। ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (NCERT) ਨੇ ਨੌਵੀਂ ਜਮਾਤ ਦੀ ਸਮਾਜਿਕ ਵਿਗਿਆਨ ਦੀ ਨਵੀਂ ਕਿਤਾਬ ਵਿੱਚ ਪੰਜਾਬ ਦੀ ਬਾੜ੍ਹ ਨੂੰ ਇੱਕ ਮਹੱਤਵਪੂਰਨ ਕੇਸ ਸਟਡੀ ਵਜੋਂ ਸ਼ਾਮਲ ਕੀਤਾ ਹੈ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਇਹ ਸਮਝਾਉਣਾ ਹੈ ਕਿ ਕੁਦਰਤੀ ਆਫ਼ਤਾਂ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ, ਖੇਤੀਬਾੜੀ, ਪਸ਼ੂ ਧਨ ਅਤੇ ਬੁਨਿਆਦੀ ਢਾਂਚੇ 'ਤੇ ਕਿੰਨਾ ਡੂੰਘਾ ਪ੍ਰਭਾਵ ਪਾਉਂਦੀਆਂ ਹਨ। ਇਹ ਕੇਸ ਸਟਡੀ "Understanding Society: India and Beyond – Grade 9 Part 1" ਕਿਤਾਬ
caninmediahouse
Jun 252 min read


ਇਟਲੀ ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਮੌਤ, ਜਿਨਸੀ ਛੇੜਛਾੜ ਦੇ ਦੋਸ਼ਾਂ ਮਗਰੋਂ ਕੀਤਾ ਗਿਆ ਸੀ ਗ੍ਰਿਫ਼ਤਾਰ
ਪੰਜਾਬ ਡੈਸਕ: ਇਟਲੀ ਦੇ ਲੋਮਬਾਰਡੀਆ ਸੂਬੇ ਦੇ ਬ੍ਰੇਸ਼ੀਆ ਜ਼ਿਲ੍ਹੇ ਅਧੀਨ ਆਉਂਦੇ ਕੋਂਚੇਸੀਓ ਸ਼ਹਿਰ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਇੱਥੇ 23 ਸਾਲਾ ਪੰਜਾਬੀ ਨੌਜਵਾਨ ਦੀ ਜੇਲ੍ਹ ਅੰਦਰ ਮੌਤ ਹੋ ਗਈ। ਇਟਾਲੀਅਨ ਮੀਡੀਆ ਰਿਪੋਰਟਾਂ ਮੁਤਾਬਕ ਨੌਜਵਾਨ ਨੂੰ ਐਤਵਾਰ ਨੂੰ ਇੱਕ ਵਾਟਰ ਪਾਰਕ ਵਿੱਚ ਚਾਰ 13 ਸਾਲਾ ਲੜਕੀਆਂ ਨਾਲ ਕਥਿਤ ਜਿਨਸੀ ਛੇੜਛਾੜ ਦੇ ਦੋਸ਼ਾਂ ਤਹਿਤ ਪੁਲਿਸ ਨੇ ਹਿਰਾਸਤ ਵਿੱਚ ਲਿਆ ਸੀ। ਗ੍ਰਿਫ਼ਤਾਰੀ ਤੋਂ ਕੁਝ ਘੰਟਿਆਂ ਬਾਅਦ ਹੀ ਉਹ ਜੇਲ੍ਹ ਦੀ ਕੋਠੜੀ ਵਿੱਚ ਮ੍ਰਿਤਕ ਮਿਲਿਆ। ਰਿਪੋਰਟਾਂ ਅਨੁਸਾਰ, ਘਟਨਾ ਤੋਂ ਬਾਅਦ ਨੌਜਵਾਨ ਨੂੰ ਵਾਟਰ ਪਾਰਕ ਦੇ ਨੇੜਲੇ ਸ਼ਹਿਰ ਵਿਲਾ ਕਾਰਚੀਨਾ ਦੀ ਪੁ
caninmediahouse
Jun 252 min read


ਬੇਅਦਬੀ ਕਾਨੂੰਨ 'ਤੇ ਅਕਾਲ ਤਖ਼ਤ ਸਖ਼ਤ, ਪੰਜਾਬ ਦੇ 40 ਸਿੱਖ ਵਿਧਾਇਕਾਂ ਨੂੰ 29 ਜੂਨ ਨੂੰ ਕੀਤਾ ਤਲਬ
ਅੰਮ੍ਰਿਤਸਰ/ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਪਾਸ ਕੀਤੇ ਗਏ ਬੇਅਦਬੀ ਕਾਨੂੰਨ ਨੂੰ ਲੈ ਕੇ ਸਖ਼ਤ ਰੁਖ ਅਖ਼ਤਿਆਰ ਕਰ ਲਿਆ ਹੈ। ਇਸ ਮਾਮਲੇ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ 40 ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੂੰ 29 ਜੂਨ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ, ਅੰਮ੍ਰਿਤਸਰ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਅਕਾਲ ਤਖ਼ਤ ਸਕੱਤਰੇਤ ਦੇ ਇੰਚਾਰਜ ਭਾਈ ਬਗੀਚਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧੀ 17 ਅਤੇ 18 ਜੂਨ ਨੂੰ ਸਾਰੇ ਸੰਬੰਧਤ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੂੰ
caninmediahouse
Jun 252 min read


ਸੀਬੀਐਸਈ 12ਵੀਂ ਰੀ-ਇਵੈਲੂਏਸ਼ਨ ਤੋਂ ਬਾਅਦ ਵਧੇ ਵਿਦਿਆਰਥੀਆਂ ਦੇ ਅੰਕ, ਹੁਣ ਫੀਸ ਵਾਪਸੀ ਦੀ ਉਡੀਕ
ਲੁਧਿਆਣਾ : ਕੇਂਦਰੀ ਮਾਧਿਮਿਕ ਸਿੱਖਿਆ ਬੋਰਡ (ਸੀਬੀਐਸਈ) ਦੀ 12ਵੀਂ ਜਮਾਤ ਦੇ ਰੀ-ਇਵੈਲੂਏਸ਼ਨ ਨਤੀਜੇ ਜਾਰੀ ਹੋਣ ਤੋਂ ਬਾਅਦ ਲੁਧਿਆਣਾ ਦੇ ਕਈ ਵਿਦਿਆਰਥੀਆਂ ਦੇ ਅੰਕਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਅੰਕ ਵਧਣ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿੱਚ ਖੁਸ਼ੀ ਅਤੇ ਸੰਤੁਸ਼ਟੀ ਦਾ ਮਾਹੌਲ ਹੈ, ਪਰ ਹੁਣ ਸਭ ਦੀਆਂ ਨਜ਼ਰਾਂ ਬੋਰਡ ਵੱਲੋਂ ਕੀਤੇ ਗਏ ਫੀਸ ਰਿਫੰਡ ਦੇ ਵਾਅਦੇ 'ਤੇ ਟਿਕੀਆਂ ਹੋਈਆਂ ਹਨ। ਸੀਬੀਐਸਈ ਨੇ 17 ਮਈ ਨੂੰ ਪੋਸਟ-ਰਿਜ਼ਲਟ ਸਹੂਲਤਾਂ ਸਬੰਧੀ ਜਾਰੀ ਕੀਤੇ ਗਏ ਨੋਟਿਸ ਵਿੱਚ ਸਪੱਸ਼ਟ ਕੀਤਾ ਸੀ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਰੀ-ਇਵੈਲੂਏਸ਼ਨ ਤੋਂ ਬਾਅਦ ਅੰਕਾਂ ਵਿੱਚ ਵਾਧਾ ਹੋਵੇਗਾ,
caninmediahouse
Jun 242 min read


ਜਲੰਧਰ 'ਚ ਸਮਾਗਮ ਦੌਰਾਨ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਤਬੀਅਤ, ਹਸਪਤਾਲ ਦਾਖਲ
ਜਲੰਧਰ: ਜਲੰਧਰ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੀ ਬੁੱਧਵਾਰ ਨੂੰ ਅਚਾਨਕ ਤਬੀਅਤ ਵਿਗੜ ਜਾਣ ਕਾਰਨ ਹੜਕੰਪ ਮਚ ਗਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਗੁਰੂ ਨਾਨਕਪੁਰਾ ਰੇਲਵੇ ਫਾਟਕ ਨੇੜੇ ਬਣਨ ਵਾਲੇ ਰੇਲਵੇ ਓਵਰਬ੍ਰਿਜ਼ (ਆਰ.ਓ.ਬੀ.) ਪ੍ਰੋਜੈਕਟ ਦੇ ਸ਼ਿਲਾਨਿਆਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਪਹੁੰਚੇ ਹੋਏ ਸਨ। ਮਿਲੀ ਜਾਣਕਾਰੀ ਅਨੁਸਾਰ ਸਮਾਗਮ ਸ਼ੁਰੂ ਹੋਣ ਤੋਂ ਕੁਝ ਸਮਾਂ ਪਹਿਲਾਂ ਹੀ ਮਨੋਰੰਜਨ ਕਾਲੀਆ ਦੀ ਤਬੀਅਤ ਅਚਾਨਕ ਖ਼ਰਾਬ ਹੋ ਗਈ। ਉਨ੍ਹਾਂ ਨੂੰ ਬੇਚੈਨੀ ਮਹਿਸੂਸ ਹੋਣ ਲੱਗੀ, ਜਿਸ ਤੋਂ ਬਾਅਦ ਮੌਕੇ 'ਤੇ ਮੌਜੂਦ ਆਗੂਆਂ, ਅ
caninmediahouse
Jun 242 min read


ਲੁਧਿਆਣਾ 'ਚ ਮੁਲਾਜ਼ਮਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਵੱਡਾ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ
ਲੁਧਿਆਣਾ: ਪੰਜਾਬ ਮੁਲਾਜ਼ਮ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ 'ਤੇ ਅੱਜ ਸੂਬੇ ਭਰ ਵਿੱਚ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਲੜੀ ਤਹਿਤ ਜ਼ਿਲ੍ਹਾ ਲੁਧਿਆਣਾ ਦੀ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਵੱਲੋਂ ਡੀ.ਸੀ. ਦਫ਼ਤਰ ਲੁਧਿਆਣਾ ਦੇ ਸਾਹਮਣੇ ਪੰਜਾਬ ਸਰਕਾਰ ਖ਼ਿਲਾਫ਼ ਵੱਡਾ ਧਰਨਾ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ, ਅਧਿਆਪਕ ਜਥੇਬੰਦੀਆਂ, ਕੱਚੇ ਅਤੇ ਠੇਕਾ ਮੁਲਾਜ਼ਮਾਂ ਸਮੇਤ ਪੈਨਸ਼ਨਰ ਸੰਗਠਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਰੋਸ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਸੱ
caninmediahouse
Jun 242 min read


ਮੁੱਖ ਮੰਤਰੀ ਦੀ ਵਾਇਰਲ ਵੀਡੀਓ ਨੂੰ ਲੈ ਕੇ ਸੁਨੀਲ ਜਾਖੜ ਦਾ ਤਿੱਖਾ ਹਮਲਾ, ਕਿਹਾ- ਇਹ ਸਿਆਸੀ ਨਹੀਂ ਸਗੋਂ ਧਾਰਮਿਕ ਭਾਵਨਾਵਾਂ ਦਾ ਮਾਮਲਾ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਵਾਇਰਲ ਵੀਡੀਓ ਨੂੰ ਲੈ ਕੇ ਸਿਆਸੀ ਅਤੇ ਧਾਰਮਿਕ ਮਾਹੌਲ ਗਰਮਾਇਆ ਹੋਇਆ ਹੈ। ਇਸ ਮਾਮਲੇ 'ਤੇ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੂੰ ਨਿਸ਼ਾਨੇ 'ਤੇ ਲਿਆ ਹੈ। ਜਾਖੜ ਨੇ ਸੋਸ਼ਲ ਮੀਡੀਆ 'ਤੇ ਇੱਕ ਵਿਸਥਾਰਪੂਰਵਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਇਹ ਕੋਈ ਸਿਆਸੀ ਮੁੱਦਾ ਨਹੀਂ, ਸਗੋਂ ਨਾਨਕ ਨਾਮ ਲੇਵਾ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਇੱਕ ਬਹੁਤ ਹੀ ਗੰਭੀਰ ਵਿਸ਼ਾ ਹੈ। ਸੁਨੀਲ ਜਾਖੜ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਭਗਵੰਤ ਮਾਨ ਦੀ ਵਾਇਰਲ ਵੀਡੀਓ ਨੂੰ ਸਿਰਫ਼
caninmediahouse
Jun 243 min read


ਦੋਰਾਹਾ ਪੁਲਿਸ ਨੇ ਕਥਿਤ ਗੋਲੀਬਾਰੀ ਮਾਮਲੇ ਦੀ ਸੁਲਝਾਈ ਗੁੱਥੀ, ਸਾਜ਼ਿਸ਼ ਰਚਣ ਦੇ ਦੋਸ਼ ਹੇਠ ਇੱਕ ਕਾਬੂ
ਦੋਰਾਹਾ : ਪੰਜਾਬ ਸਰਕਾਰ, ਡੀਜੀਪੀ ਪੰਜਾਬ ਅਤੇ ਸੀਨੀਅਰ ਕਪਤਾਨ ਪੁਲਿਸ ਖੰਨਾ ਡਾ. ਦਰਪਣ ਆਹਲੂਵਾਲੀਆ, ਆਈਪੀਐਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਦੋਰਾਹਾ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਐਸਪੀ (ਇਨਵੈਸਟੀਗੇਸ਼ਨ) ਪਵਨਜੀਤ ਚੌਧਰੀ, ਡੀਐਸਪੀ ਪਾਇਲ ਹਰਮਨਪ੍ਰੀਤ ਸਿੰਘ ਚੀਮਾ ਅਤੇ ਥਾਣਾ ਦੋਰਾਹਾ ਦੇ ਮੁਖੀ ਇੰਸਪੈਕਟਰ ਆਕਾਸ਼ ਦੱਤ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਇੱਕ ਵਿਅਕਤੀ 'ਤੇ ਗੋਲੀ ਚਲਾਉਣ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਦੇ ਹੋਏ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਨੇ
caninmediahouse
Jun 243 min read


ਬਠਿੰਡਾ 'ਚ ਭਾਜਪਾ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਹਮਲੇ ਦੀ ਜਾਂਚ 'ਚ NIA ਦੀ ਐਂਟਰੀ, ਤਰਸੇਮ ਗਰਗ ਤੋਂ ਕੀਤੀ ਲੰਬੀ ਪੁੱਛਗਿੱਛ
ਬਠਿੰਡਾ : ਬਠਿੰਡਾ ਸ਼ਹਿਰ ਦੇ ਸਿਵਲ ਡਿਫੈਂਸ ਦੇ ਚੀਫ਼ ਵਾਰਡਨ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਤਰਸੇਮ ਗਰਗ ਦੇ ਕਲੀਨਿਕ 'ਤੇ ਹੋਏ ਪੈਟਰੋਲ ਬੰਬ ਹਮਲੇ ਦੇ ਮਾਮਲੇ ਨੇ ਹੁਣ ਰਾਸ਼ਟਰੀ ਪੱਧਰ 'ਤੇ ਗੰਭੀਰਤਾ ਧਾਰਨ ਕਰ ਲਈ ਹੈ। ਘਟਨਾ ਦੇ ਤਿੰਨ ਦਿਨ ਬਾਅਦ ਬੁੱਧਵਾਰ ਨੂੰ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੀ ਇੱਕ ਟੀਮ ਬਠਿੰਡਾ ਪਹੁੰਚੀ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕੀਤੀ। ਜਾਣਕਾਰੀ ਅਨੁਸਾਰ ਐਨਆਈਏ ਦੇ ਇੱਕ ਡੀਐਸਪੀ ਦੀ ਅਗਵਾਈ ਹੇਠ ਪਹੁੰਚੀ ਟੀਮ ਵਿੱਚ ਦੋ ਇੰਸਪੈਕਟਰ ਵੀ ਸ਼ਾਮਲ ਸਨ। ਟੀਮ ਨੇ ਭਾਜਪਾ ਆਗੂ ਤਰਸੇਮ ਗਰਗ ਨਾਲ ਲੰਬੀ ਪੁੱਛਗਿੱਛ ਕੀਤੀ ਅਤੇ ਹਮਲੇ ਨਾਲ ਜੁੜੇ ਹਰ
caninmediahouse
Jun 243 min read


ਭਾਜਪਾ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਭੱਟੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਲੁਧਿਆਣਾ : ਪੰਜਾਬ ਦੀ ਰਾਜਨੀਤੀ ਵਿੱਚ ਉਸ ਵੇਲੇ ਇੱਕ ਨਵਾਂ ਮੋੜ ਆ ਗਿਆ ਜਦੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਭੱਟੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ। ਗੁਰਪ੍ਰੀਤ ਸਿੰਘ ਭੱਟੀ ਉਹ ਆਗੂ ਹਨ ਜੋ ਖੰਨਾ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਟਿਕਟ ’ਤੇ ਚੋਣ ਲੜ ਚੁੱਕੇ ਹਨ ਅਤੇ ਪਾਰਟੀ ਦੇ ਸਰਗਰਮ ਚਿਹਰਿਆਂ ਵਿੱਚ ਸ਼ਾਮਲ ਰਹੇ ਹਨ। ਉਨ੍ਹਾਂ ਦੇ ਇਸ ਫ਼ੈਸਲੇ ਨੂੰ ਪੰਜਾਬ ਭਾਜਪਾ ਲਈ ਇੱਕ ਮਹੱਤਵਪੂਰਨ ਸਿਆਸੀ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਗੁਰਪ੍ਰੀਤ ਸਿੰਘ ਭੱਟੀ ਵੱਲੋਂ ਦਿੱਤੇ ਗਏ ਅਸਤੀਫ਼ੇ ਵਿੱਚ ਉਨ੍ਹਾਂ ਨੇ ਸਪੱਸ਼ਟ ਕੀਤਾ
caninmediahouse
Jun 223 min read


ਪੀਏਯੂ ਲੁਧਿਆਣਾ ਵਿੱਚ ਅਧਿਆਪਕਾਂ ਦਾ ਸੂਬਾ ਪੱਧਰੀ ਧਰਨਾ, ਤਨਖ਼ਾਹਾਂ, ਪੈਨਸ਼ਨ ਅਤੇ ਸੇਵਾ ਲਾਭਾਂ ਸਬੰਧੀ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ
ਲੁਧਿਆਣਾ: ਪੰਜਾਬ ਫੈਡਰੇਸ਼ਨ ਆਫ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗੇਨਾਈਜ਼ੇਸ਼ਨਜ਼ (PFUCTO) ਅਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (PAUTA) ਵੱਲੋਂ 22 ਜੂਨ 2026 ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU), ਲੁਧਿਆਣਾ ਦੇ ਥਾਪਰ ਹਾਲ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਅਤੇ ਧਰਨਾ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਧਰਨੇ ਵਿੱਚ ਪੰਜਾਬ ਦੇ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਨਾਲ ਸਬੰਧਤ ਅਧਿਆਪਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਸਾਲਾਂ ਤੋਂ ਲਟਕ ਰਹੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦਾ ਧਿਆਨ ਖਿੱਚਣ ਦੀ ਕੋਸ਼ਿਸ਼ ਕੀਤੀ। ਧਰਨੇ ਦੌਰਾਨ ਅਧ
caninmediahouse
Jun 223 min read


ਅੰਮ੍ਰਿਤਸਰ ਪੁਲਿਸ ਨੂੰ ਵੱਡੀ ਕਾਮਯਾਬੀ, ਫਿਰੌਤੀ ਅਤੇ ਫਾਇਰਿੰਗ ਦੀਆਂ ਵਾਰਦਾਤਾਂ ਕਰਨ ਵਾਲੇ ਗੈਂਗ ਦੇ 3 ਸ਼ੂਟਰ ਗ੍ਰਿਫ਼ਤਾਰ
ਅੰਮ੍ਰਿਤਸਰ: ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਫਿਰੌਤੀ ਮੰਗਣ ਅਤੇ ਫਾਇਰਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਗੈਂਗ ਦੇ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਖੁਲਾਸਾ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਵਿੱਚ ਬੈਠੇ ਆਪਣੇ ਹੈਂਡਲਰਾਂ ਦੇ ਹੁਕਮਾਂ 'ਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਫਿਰੌਤੀ ਅਤੇ ਫਾਇਰਿੰਗ ਦੀਆਂ ਘਟਨਾਵਾਂ ਨੂੰ ਅੰ
caninmediahouse
Jun 223 min read


ਪੰਜਾਬ ਵਿੱਚ ਡਬਲ ਇੰਜਣ ਸਰਕਾਰ ਬਣਾਉਣ ਲਈ ਭਾਜਪਾ ਵਰਕਰ ਪੂਰੀ ਤਾਕਤ ਨਾਲ ਜੁਟਣ : ਨਿਤਿਨ ਨਬੀਨ
ਲੁਧਿਆਣਾ: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤ ਬਣਾਉਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ‘ਡਬਲ ਇੰਜਣ’ ਸਰਕਾਰ ਬਣਾਉਣ ਲਈ ਭਾਜਪਾ ਵਰਕਰਾਂ ਨੂੰ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਕਾਨੂੰਨ-ਵਿਵਸਥਾ ਦੀ ਕਮਜ਼ੋਰ ਹਾਲਤ, ਗੈਂਗਸਟਰਵਾਦ, ਨਸ਼ਿਆਂ ਅਤੇ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਪਲਾਇਨ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ, ਜੋ ਨਾ ਸਿਰਫ਼ ਸੂਬੇ ਸਗੋਂ ਪੂਰੇ ਦੇਸ਼ ਲਈ ਚਿੰਤਾ ਦਾ ਵਿਸ਼ਾ ਹਨ। ਨਿਤਿਨ ਨਬੀਨ ਲੁਧਿਆਣਾ ਵਿੱਚ ਪੰਜਾਬ ਭਾਜਪਾ ਦੇ ਪ੍ਰਦੇਸ਼ ਅਹ
caninmediahouse
Jun 223 min read


ਪੰਜਾਬ ਵਿੱਚ ਬਦਲਾਅ ਦੀ ਲੜਾਈ ਲਈ ਭਾਜਪਾ ਤਿਆਰ, ਨੌਜਵਾਨ ਨਿਭਾਉਣ ਫ਼ੈਸਲਾਕੁੰਨ ਭੂਮਿਕਾ : ਨਿਤਿਨ ਨਬੀਨ
ਲੁਧਿਆਣਾ: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਕਿਹਾ ਹੈ ਕਿ ਪੰਜਾਬ ਵਿੱਚ ਬਦਲਾਅ ਦੀ ਲੜਾਈ ਲੜਨ ਲਈ ਭਾਜਪਾ ਪੂਰੀ ਤਰ੍ਹਾਂ ਤਿਆਰ ਹੈ, ਕਿਉਂਕਿ ਸੂਬੇ ਦੇ ਲੋਕਾਂ ਨੂੰ ਪਾਰਟੀ ਤੋਂ ਵੱਡੀਆਂ ਉਮੀਦਾਂ ਹਨ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਇਸ ਬਦਲਾਅ ਦੀ ਮੁਹਿੰਮ ਵਿੱਚ ਅਹਿਮ ਅਤੇ ਫ਼ੈਸਲਾਕੁੰਨ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਉਹ ਆਪਣੇ ਪਹਿਲੇ ਪੰਜਾਬ ਦੌਰੇ ਦੇ ਆਖਰੀ ਦਿਨ ਲੁਧਿਆਣਾ ਵਿੱਚ ਆਯੋਜਿਤ ‘ਯੁਵਾ ਮਿਲਨੀ’ ਪ੍ਰੋਗਰਾਮ ਦੌਰਾਨ ਨੌਜਵਾਨਾਂ ਨੂੰ ਸੰਬੋਧਨ ਕਰ ਰਹੇ ਸਨ। ਪ੍ਰੋਗਰਾਮ ਦੌਰਾਨ ਨੌਜਵਾਨਾਂ ਨੇ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦਿਆਂ ’ਤੇ ਖੁੱਲ੍ਹ ਕੇ ਆਪਣੇ ਸਵਾਲ
caninmediahouse
Jun 223 min read


ਕੌਮੀ ਇਨਸਾਫ ਮੋਰਚੇ ਦੀ ਅਹਿਮ ਮੀਟਿੰਗ 'ਚ ਵੱਡੇ ਸੰਘਰਸ਼ ਦਾ ਐਲਾਨ
4 ਜੁਲਾਈ ਨੂੰ ਸਰਹਿੰਦ 'ਚ 'ਰੇਲ ਰੋਕੋ' ਅੰਦੋਲਨ, 15 ਅਗਸਤ ਦੀ ‘ਆਰ-ਪਾਰ ਦੀ ਲੜਾਈ’ ਲਈ ਤਿਆਰੀਆਂ ਸ਼ੁਰੂ ਖਮਾਣੋਂ : ਕੌਮੀ ਇਨਸਾਫ ਮੋਰਚੇ ਦੇ ਸੱਦੇ 'ਤੇ ਪੰਥਕ ਅਤੇ ਕਿਸਾਨ ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਖਮਾਣੋਂ ਵਿਖੇ ਹੋਈ, ਜਿਸ ਵਿੱਚ ਪੰਜਾਬ ਦੇ ਮੌਜੂਦਾ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਾਹਮਣੇ ਖੜ੍ਹੀਆਂ ਚੁਣੌਤੀਆਂ ਅਤੇ ਉਨ੍ਹਾਂ ਦੇ ਹੱਲ ਲਈ ਭਵਿੱਖੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਵਿੱਚ ਸਰਬਸੰਮਤੀ ਨਾਲ ਇੱਕ ਪ੍ਰਸਤਾਵ ਪਾਸ ਕਰਦਿਆਂ ਕਿਹਾ ਗਿਆ ਕਿ ਪੰਜਾਬ ਦੇ ਗੰਭ
caninmediahouse
Jun 212 min read


ਫਾਇਰਿੰਗ ਫਾਰ ਐਕਸਟੌਰਸ਼ਨ ਮਾਮਲੇ 'ਚ ਦਿੱਲੀ ਪੁਲਿਸ ਦੀ ਵੱਡੀ ਕਾਰਵਾਈ, ਤਿੰਨ ਮੁਲਜ਼ਮ ਗ੍ਰਿਫ਼ਤਾਰ
ਪੰਜਾਬ ਪੁਲਿਸ ਦਾ ਬਰਖ਼ਾਸਤ ਏਐਸਆਈ ਵੀ ਕਾਬੂ, ਡਿਫੈਂਸ ਉਪਕਰਣ ਨਿਰਮਾਤਾ ਤੋਂ 10 ਕਰੋੜ ਦੀ ਫਿਰੌਤੀ ਮੰਗਣ ਦਾ ਦੋਸ਼ ਚੰਡੀਗੜ੍ਹ/ਦਿੱਲੀ: ਪੰਜਾਬ ਨਾਲ ਜੁੜੇ ਫਾਇਰਿੰਗ-ਫਾਰ-ਐਕਸਟੌਰਸ਼ਨ ਮਾਮਲੇ ਵਿੱਚ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਪੰਜਾਬ ਪੁਲਿਸ ਦਾ ਇੱਕ ਬਰਖ਼ਾਸਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਵੀ ਸ਼ਾਮਲ ਹੈ। ਪੁਲਿਸ ਅਨੁਸਾਰ ਮੁਲਜ਼ਮਾਂ ਨੇ ਇੱਕ ਡਿਫੈਂਸ ਇਕੁਇਪਮੈਂਟ ਨਿਰਮਾਤਾ ਨੂੰ ਖਾਲਿਸਤਾਨੀ ਅਤੇ ਗੈਂਗਸਟਰ ਤੱਤਾਂ ਦੇ ਨਾਮ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ 10 ਕਰ
caninmediahouse
Jun 212 min read


ਹੇਮਕੁੰਟ ਸਾਹਿਬ ਯਾਤਰਾ ਦੌਰਾਨ ਨਿਹੰਗ ਸਿੰਘ ਨੌਜਵਾਨਾਂ 'ਤੇ ਹਮਲੇ ਦਾ ਮਾਮਲਾ ਗਰਮਾਇਆ
ਵਾਰਿਸ ਪੰਜਾਬ ਦੇ ਦੇ ਵਫ਼ਦ ਨੇ ਉੱਤਰਾਖੰਡ ਦੇ ਡੀਜੀਪੀ ਨਾਲ ਕੀਤੀ ਮੁਲਾਕਾਤ, ਨਿਰਪੱਖ ਜਾਂਚ ਅਤੇ ਨੌਜਵਾਨਾਂ ਦੀ ਰਿਹਾਈ ਦਾ ਦਿੱਤਾ ਭਰੋਸਾ ਦੇਹਰਾਦੂਨ/ਮੁੱਲਾਂਪੁਰ ਦਾਖਾ: 16 ਜੂਨ ਨੂੰ ਉੱਤਰਾਖੰਡ ਦੇ ਕਰਨਪ੍ਰਯਾਗ ਵਿਖੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਚਾਰ ਸਿੱਖ ਨਿਹੰਗ ਨੌਜਵਾਨਾਂ 'ਤੇ ਹੋਏ ਹਮਲੇ, ਕਥਿਤ ਕੁੱਟਮਾਰ ਅਤੇ ਉਨ੍ਹਾਂ ਖ਼ਿਲਾਫ਼ ਇਕਪਾਸੜ ਮਾਮਲਾ ਦਰਜ ਕੀਤੇ ਜਾਣ ਦੀ ਘਟਨਾ ਨੇ ਸਿੱਖ ਭਾਈਚਾਰੇ ਵਿੱਚ ਗਹਿਰੀ ਚਿੰਤਾ ਅਤੇ ਰੋਸ ਪੈਦਾ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਨੌਜਵਾਨਾਂ ਨੂੰ ਬਿਨਾਂ ਦਸਤਾਰ ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੀ ਘਟਨਾ ਨੇ ਵੀ ਸਿੱਖ ਸੰਗਤਾਂ ਦੀਆਂ ਧਾਰਮਿਕ ਭ
caninmediahouse
Jun 212 min read


ਨਿਤਿਨ ਨਬੀਨ ਨੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਐਲਪੀਯੂ ਵਿੱਚ 1200 ਵਿਦਿਆਰਥੀਆਂ ਨਾਲ ਕੀਤਾ ਯੋਗ
ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਲਿਆ ਸੰਕਲਪ, ਯੋਗ ਨੂੰ ਦੱਸਿਆ ਨਵੀਂ ਊਰਜਾ ਅਤੇ ਪਹਿਚਾਣ ਦਾ ਸਰੋਤ ਜਲੰਧਰ: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਐਤਵਾਰ ਸਵੇਰੇ ਜਲੰਧਰ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 1200 ਤੋਂ ਵੱਧ ਵਿਦਿਆਰਥੀਆਂ ਨਾਲ ਯੋਗ ਅਭਿਆਸ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਅਤੇ ਹਾਜ਼ਰ ਲੋਕਾਂ ਨੂੰ ਯੋਗ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਪੰਜਾਬ ਸਮੇਤ ਪੂਰੇ ਦੇਸ਼ ਨੂੰ ਨਸ਼ਾ ਮੁਕਤ ਬਣਾਉਣ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ। ਯੋਗ ਸੈਸ਼ਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਨਿਤਿਨ
caninmediahouse
Jun 212 min read
bottom of page
