top of page


ਗੁਰਾਂ ਦੇ ਅਪਮਾਨ ਦਾ ਹਿਸਾਬ ਮੰਗੇਗੀ ਜਨਤਾ, ਪੰਜਾਬ ਨੂੰ ਏਟੀਐਮ ਵਾਂਗ ਵਰਤਣ ਵਾਲੀ ਸਰਕਾਰ ਨੂੰ ਮਿਲੇਗੀ ਸਜ਼ਾ: ਨਿਤਿਨ ਨਬੀਨ
ਲੁਧਿਆਣਾ: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਲੁਧਿਆਣਾ ਵਿੱਚ ਆਯੋਜਿਤ ਸਬ-ਸਰਕਲ ਵਰਕਰ ਸੰਮੇਲਨ ਦੌਰਾਨ ਪੰਜਾਬ ਦੀ ਮੌਜੂਦਾ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਗੁਰਾਂ ਦਾ ਅਪਮਾਨ ਕਰਨ ਵਾਲੇ ਮੁੱਖ ਮੰਤਰੀ ਨੂੰ ਸਜ਼ਾ ਦੇਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਨੇ ਕਰਜ਼ਾ ਲੈ ਕੇ ਪੰਜਾਬ ਨੂੰ ਇੱਕ ਏਟੀਐਮ ਵਾਂਗ ਵਰਤਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਲੋਕ ਇਸ ਦਾ ਪਾਈ-ਪਾਈ ਦਾ ਹਿਸਾਬ ਲੈਣਗੇ। ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਨਿਤਿਨ ਨਬੀਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਗੁਰੂ ਸਾਹਿਬਾਨ ਦਾ ਸਤਿਕਾਰ ਸਭ ਤੋਂ ਉੱਪਰ ਹੈ ਅਤੇ ਜਿਸ
caninmediahouse
Jun 212 min read


ਈਡੀ ਦੀ ਕਾਰਵਾਈ ਤੇਜ਼: ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਸੀਜੀਐਮ ਨੂੰ ਜਾਰੀ ਹੋਇਆ ਸਮਨ
ਚੰਡੀਗੜ੍ਹ/ਲੁਧਿਆਣਾ: ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀਐਸਆਈਈਸੀ) ਦੇ ਚੀਫ਼ ਜਨਰਲ ਮੈਨੇਜਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਸਮਨ ਜਾਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਹ ਕਾਰਵਾਈ ਲੁਧਿਆਣਾ ਨਾਲ ਸੰਬੰਧਤ ਇੱਕ ਕੰਪਨੀ ਨੂੰ 40 ਏਕੜ ਜ਼ਮੀਨ ਅਲਾਟ ਕਰਨ ਦੇ ਮਾਮਲੇ ਨਾਲ ਜੁੜੀ ਹੋਈ ਹੈ। ਈਡੀ ਨੇ ਇਸ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਸੰਬੰਧਿਤ ਦਸਤਾਵੇਜ਼ ਅਤੇ ਰਿਕਾਰਡ ਪੇਸ਼ ਕਰਨ ਲਈ ਨਿਰਦੇਸ਼ ਜਾਰੀ ਕੀਤੇ ਹਨ। ਸੂਤਰਾਂ ਅਨੁਸਾਰ ਈਡੀ ਵੱਲੋਂ ਜਾਰੀ ਕੀਤੇ ਗਏ ਸਮਨ ਵਿੱਚ ਪੀਐਸਆਈਈਸੀ ਦੇ ਸੀਜੀਐਮ ਨੂੰ ਰਿਤੇਸ਼ ਪ੍ਰਾਪਰਟੀਜ਼ ਇੰਡਸਟਰੀਜ
caninmediahouse
Jun 202 min read


ਪਨਬਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮ ਯੂਨੀਅਨ ਨੇ ਹੜਤਾਲ 2 ਦਿਨ ਲਈ ਟਾਲੀ, ਹੁਣ 24 ਤੋਂ 26 ਜੂਨ ਤੱਕ ਰਹੇਗਾ ਚੱਕਾ ਜਾਮ
ਜਲੰਧਰ: ਪਨਬਸ-ਪੀ.ਆਰ.ਟੀ.ਸੀ. ਠੇਕਾ ਵਰਕਰਜ਼ ਯੂਨੀਅਨ ਨੇ 22 ਜੂਨ ਤੋਂ ਸ਼ੁਰੂ ਹੋਣ ਵਾਲੀ ਆਪਣੀ ਪ੍ਰਸਤਾਵਿਤ ਹੜਤਾਲ ਨੂੰ ਦੋ ਦਿਨ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ। ਯੂਨੀਅਨ ਨੇ ਐਲਾਨ ਕੀਤਾ ਹੈ ਕਿ ਹੁਣ 24, 25 ਅਤੇ 26 ਜੂਨ ਨੂੰ ਪੰਜਾਬ ਭਰ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਵਿਸ਼ਾਲ ਧਰਨਾ ਵੀ ਦਿੱਤਾ ਜਾਵੇਗਾ। ਯੂਨੀਅਨ ਦਾ ਕਹਿਣਾ ਹੈ ਕਿ ਇਹ ਫੈਸਲਾ ਨੀਟ ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਦੀ ਸਹੂਲਤ ਅਤੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਦ
caninmediahouse
Jun 202 min read


ਮਜੀਠਾ ਥਾਣੇ ਬਾਹਰ ਹਾਈ ਵੋਲਟੇਜ ਡਰਾਮਾ, ਬਿਕਰਮ ਮਜੀਠੀਆ ਨੂੰ ਗੇਟ 'ਤੇ ਰੋਕਣ ਕਾਰਨ ਬਣਿਆ ਤਣਾਅਪੂਰਨ ਮਾਹੌਲ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਮਜੀਠਾ ਥਾਣੇ ਵਿੱਚ ਇੱਕ ਵਾਰ ਫਿਰ ਸਿਆਸੀ ਅਤੇ ਕਾਨੂੰਨੀ ਮਾਹੌਲ ਗਰਮਾ ਗਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਗਾਊਂ ਜ਼ਮਾਨਤ ਮਿਲਣ ਤੋਂ ਬਾਅਦ ਜਾਂਚ ਵਿੱਚ ਸ਼ਾਮਲ ਹੋਣ ਲਈ ਮਜੀਠਾ ਥਾਣੇ ਪਹੁੰਚੇ। ਇਸ ਦੌਰਾਨ ਥਾਣੇ ਦੇ ਮੁੱਖ ਗੇਟ ਦੇ ਬਾਹਰ ਉਨ੍ਹਾਂ ਅਤੇ ਉਨ੍ਹਾਂ ਦੇ ਵਕੀਲਾਂ ਨੂੰ ਰੋਕੇ ਜਾਣ ਕਾਰਨ ਮੌਕੇ 'ਤੇ ਤਣਾਅਪੂਰਨ ਸਥਿਤੀ ਪੈਦਾ ਹੋ ਗਈ। ਕੁਝ ਸਮੇਂ ਲਈ ਪੁਲਿਸ ਅਤੇ ਵਕੀਲਾਂ ਵਿਚਾਲੇ ਕਾਨੂੰਨੀ ਅਧਿਕਾਰਾਂ ਨੂੰ ਲੈ ਕੇ ਬਹਿਸ ਵੀ ਹੁੰਦੀ ਰਹੀ। ਜਾਣਕਾਰੀ ਅਨੁਸਾਰ ਬਿਕਰਮ ਮਜੀਠੀਆ ਦੇ ਥਾਣੇ ਪਹੁੰਚਣ ਤੋਂ ਪਹਿਲਾਂ ਹੀ ਪੁਲਿਸ ਵੱਲੋਂ ਪੂਰ
caninmediahouse
Jun 202 min read


ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦਾ ਜਲੰਧਰ ਵਿੱਚ ਭਰਵਾਂ ਸਵਾਗਤ, ਵਿਸ਼ਾਲ ਰੋਡ ਸ਼ੋਅ ਨੇ ਖਿੱਚਿਆ ਲੋਕਾਂ ਦਾ ਧਿਆਨ
ਜਲੰਧਰ: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਸ਼ਨੀਵਾਰ ਨੂੰ ਆਪਣੇ ਤਿੰਨ ਦਿਨਾਂ ਪੰਜਾਬ ਦੌਰੇ ਤਹਿਤ ਜਲੰਧਰ ਪਹੁੰਚੇ, ਜਿੱਥੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਖ-ਵੱਖ ਥਾਵਾਂ 'ਤੇ ਫੁੱਲਾਂ ਦੀ ਵਰਖਾ ਅਤੇ ਨਾਅਰੇਬਾਜ਼ੀ ਕਰਕੇ ਰਾਸ਼ਟਰੀ ਪ੍ਰਧਾਨ ਦਾ ਸਨਮਾਨ ਕੀਤਾ ਗਿਆ। ਜਲੰਧਰ ਪਹੁੰਚਣ ਤੋਂ ਬਾਅਦ ਦੇਰ ਸ਼ਾਮ ਨਿਤਿਨ ਨਵੀਨ ਦੇ ਸਵਾਗਤ ਲਈ ਪ੍ਰਭੂ ਸ਼੍ਰੀ ਰਾਮ ਚੌਂਕ (ਕੰਪਨੀ ਬਾਗ) ਤੋਂ ਭਗਵਾਨ ਵਾਲਮੀਕੀ ਚੌਂਕ (ਜੋਤੀ ਚੌਂਕ) ਤੱਕ ਇੱਕ ਵਿਸ਼ਾਲ ਅਤੇ ਇਤਿਹਾਸਕ ਰੋਡ ਸ਼ੋਅ ਕੱਢਿਆ
caninmediahouse
Jun 202 min read


ਲੁਧਿਆਣਾ ਪੁਲਿਸ ਦੀ ਵੱਡੀ ਕਾਮਯਾਬੀ: ਡੌਨੀ ਬੱਲ ਅਤੇ ਅਰਸ਼ ਬੱਗਾ ਗੈਂਗ ਦੇ 2 ਸ਼ੂਟਰ ਕਾਬੂ
ਲੁਧਿਆਣਾ: ਕਮਿਸ਼ਨਰੇਟ ਪੁਲਿਸ ਲੁਧਿਆਣਾ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਪੁਲਿਸ ਨੇ ਡੌਨੀ ਬੱਲ ਅਤੇ ਅਰਸ਼ ਬੱਗਾ ਗੈਂਗ ਨਾਲ ਸਬੰਧਤ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਦੋ ਪਿਸਤੌਲ, 9 ਜ਼ਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤੀ ਹੈ। ਇਹ ਖੁਲਾਸਾ ਏ.ਸੀ.ਪੀ. ਸਿਵਲ ਲਾਈਨ ਸਰਬਜੀਤ ਸਿੰਘ ਚੀਮਾ ਅਤੇ ਥਾਣਾ ਡਿਵੀਜ਼ਨ ਨੰਬਰ-5 ਦੇ ਮੁਖੀ ਇੰਸਪੈਕਟਰ ਹਮਰਾਜ ਸਿੰਘ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏ.ਸੀ.ਪੀ. ਸਰਬਜੀਤ ਸਿੰਘ ਚੀਮਾ ਨੇ ਦੱਸਿਆ ਕਿ ਥਾਣਾ ਡਿਵੀਜ਼ਨ ਨੰਬਰ-5 ਦੇ ਇੰਚਾਰਜ ਹਮਰਾਜ ਸਿੰਘ ਨੂੰ ਇੱਕ ਭਰੋਸੇਯ
caninmediahouse
Jun 202 min read


ਤਰਨਤਾਰਨ 'ਚ ਪੁਲਿਸ ਅਤੇ ਗੈਂਗਸਟਰਾਂ ਦੇ ਗੁਰਗਿਆਂ ਵਿਚਾਲੇ ਮੁਕਾਬਲਾ, ਇੱਕ ਜ਼ਖ਼ਮੀ, ਦੂਜਾ ਫ਼ਰਾਰ
ਤਰਨਤਾਰਨ : ਤਰਨਤਾਰਨ ਦੇ ਪਿੰਡ ਸਭਰਾ ਬਾਨ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪੁਲਿਸ ਅਤੇ ਗੈਂਗਸਟਰਾਂ ਦੇ ਗੁਰਗਿਆਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋ ਗਿਆ। ਇਸ ਮੁਕਾਬਲੇ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਆਂ ਚੱਲੀਆਂ, ਜਿਸ ਵਿੱਚ ਇੱਕ ਦੋਸ਼ੀ ਜ਼ਖ਼ਮੀ ਹੋ ਗਿਆ ਜਦਕਿ ਉਸਦਾ ਸਾਥੀ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਵੱਲੋਂ ਫ਼ਰਾਰ ਦੋਸ਼ੀ ਦੀ ਭਾਲ ਲਈ ਇਲਾਕੇ ਵਿੱਚ ਵੱਡੇ ਪੱਧਰ 'ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ ਤਰਨਤਾਰਨ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਪਿੰਡ ਸਭਰਾ ਬਾਨ ਦੇ ਇਲਾਕੇ ਵਿੱਚ ਕੁਝ ਸ਼ੱਕ
caninmediahouse
Jun 202 min read


ਰਾਜ ਸਭਾ ਮੈਂਬਰ ਤਰੁਣ ਚੁੱਘ ਅਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
ਅੰਮ੍ਰਿਤਸਰ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨਵੇਂ ਬਣੇ ਰਾਜ ਸਭਾ ਮੈਂਬਰ ਤਰੁਣ ਚੁੱਘ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਅੰਮ੍ਰਿਤਸਰ ਦੌਰੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ। ਇਸ ਮੌਕੇ ਦੋਵਾਂ ਆਗੂਆਂ ਨੇ ਸਰਬੱਤ ਦੇ ਭਲੇ, ਪੰਜਾਬ ਦੀ ਤਰੱਕੀ ਅਤੇ ਦੇਸ਼ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਦੌਰਾਨ ਉਨ੍ਹਾਂ ਦੇ ਨਾਲ ਭਾਜਪਾ ਦੇ ਕਈ ਸੀਨੀਅਰ ਆਗੂ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਵੀ ਮੌਜੂਦ ਸਨ। ਗੁਰੂ ਘਰ ਵਿੱਚ ਨਤਮਸਤਕ ਹੋਣ ਤੋਂ ਬਾਅਦ ਦੋਵਾਂ ਆ
caninmediahouse
Jun 182 min read


ਜਲੰਧਰ 'ਚ ANTF ਦਾ ਸਬ-ਇੰਸਪੈਕਟਰ 1 ਲੱਖ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਜਲੰਧਰ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵੱਡੀ ਕਾਰਵਾਈ ਕਰਦਿਆਂ ਜਲੰਧਰ ਵਿੱਚ ਤਾਇਨਾਤ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਦੇ ਸਬ-ਇੰਸਪੈਕਟਰ ਅਮਨਦੀਪ ਸਿੰਘ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਹੈ। ਵਿਜੀਲੈਂਸ ਬਿਊਰੋ ਦੀ ਇਸ ਕਾਰਵਾਈ ਤੋਂ ਬਾਅਦ ਪੁਲਿਸ ਮਹਿਕਮੇ ਵਿੱਚ ਹਲਚਲ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕਾਰਵਾਈ ਜਲੰਧਰ ਜ਼ਿਲ੍ਹੇ ਦੇ ਗੋਰਾਇਆ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਗੋਹਾਵਰ ਦੀ ਇੱਕ ਮਹਿਲਾ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ। ਸ਼ਿਕਾਇਤਕਰਤਾ ਮਹਿਲਾ ਨ
caninmediahouse
Jun 182 min read


ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋਣ ਤੋਂ ਲੈ ਕੇ ਸੰਗਠਨਾਤਮਕ ਮੀਟਿੰਗਾਂ ਅਤੇ ਯੂਥ ਕਾਨਫਰੰਸ ਤੱਕ, ਤਿੰਨ ਦਿਨਾਂ ਦੌਰੇ ਦੌਰਾਨ ਕਈ ਗਤੀਵਿਧੀਆਂ ਵਿੱਚ ਲੈਣਗੇ ਹਿੱਸਾ
ਲੁਧਿਆਣਾ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਦੇਸ਼ ਮਹਾਮੰਤਰੀ ਅਨਿਲ ਸਰੀਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ 20 ਜੂਨ ਤੋਂ 22 ਜੂਨ ਤੱਕ ਤਿੰਨ ਦਿਨਾਂ ਪੰਜਾਬ ਦੌਰੇ 'ਤੇ ਰਹਿਣਗੇ। ਇਸ ਦੌਰੇ ਦੌਰਾਨ ਉਹ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਿੱਚ ਧਾਰਮਿਕ, ਸਮਾਜਿਕ, ਸੰਗਠਨਾਤਮਕ ਅਤੇ ਬੌਧਿਕ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਨਗੇ। ਅਨਿਲ ਸਰੀਨ ਨੇ ਦੱਸਿਆ ਕਿ ਨਿਤਿਨ ਨਵੀਨ ਆਪਣੇ ਪੰਜਾਬ ਦੌਰੇ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਕਰਨਗੇ। 20 ਜੂਨ ਨੂੰ ਅੰਮ੍ਰਿਤਸਰ ਪਹੁੰਚਣ ਉਪਰੰਤ ਉਹ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ
caninmediahouse
Jun 182 min read


ਚੰਡੀਗੜ੍ਹ ਪੁਲਿਸ ਨੇ ਅੰਤਰਰਾਜੀ ਹਥਿਆਰ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ : ਚੰਡੀਗੜ੍ਹ ਪੁਲਿਸ ਦੀ ਆਪਰੇਸ਼ਨ ਸੈੱਲ ਟੀਮ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਤਰਰਾਜੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਦੇਸੀ ਕੱਟੇ, ਇੱਕ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਦਾ ਮੰਨਣਾ ਹੈ ਕਿ ਇਹ ਗਿਰੋਹ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਅਤੇ ਅਪਰਾਧਿਕ ਗਤੀਵਿਧੀਆਂ ਨਾਲ ਜੁੜਿਆ ਹੋ ਸਕਦਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮੌਲੀਜਾਗਰ ਦੇ ਰਹਿਣ ਵਾਲੇ 23 ਸਾਲਾ ਅਭਿਸ਼ੇਕ, ਡੱਡੂਮਾਜਰਾ ਦੇ 20 ਸਾਲਾ ਵਿਕਾਸ
caninmediahouse
Jun 172 min read


ਬੁਢਲਾਡਾ ਨੇੜੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਇਲਾਕੇ ਵਿੱਚ ਫੈਲੀ ਦਹਿਸ਼ਤ
ਬੁਢਲਾਡਾ: ਬੁਢਲਾਡਾ ਦੇ ਨਜ਼ਦੀਕੀ ਪਿੰਡ ਦਰਿਆਪੁਰ ਖੁਰਦ ਵਿੱਚ ਇੱਕ ਨੌਜਵਾਨ ਦੇ ਕਤਲ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਅਣਪਛਾਤੇ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇੱਕ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣ ਗਿਆ ਹੈ, ਜਦਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਰਾਜਦੀਪ ਸਿੰਘ ਵਜੋਂ ਹੋਈ ਹੈ, ਜੋ ਪਿੰਡ ਦਰਿਆਪੁਰ ਖੁਰਦ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਰਾਜਦੀਪ ਸਿੰਘ ਹਰ ਰੋਜ਼ ਦੀ ਤਰ੍ਹਾਂ ਸਵੇਰੇ ਕ
caninmediahouse
Jun 172 min read


ਪ੍ਰਾਪਰਟੀ ਪ੍ਰੋਜੈਕਟ ਵਿੱਚ ਨਿਵੇਸ਼ ਦੇ ਨਾਂ 'ਤੇ 20.90 ਲੱਖ ਰੁਪਏ ਦੀ ਠੱਗੀ, ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ
ਗੁਰੂਹਰਸਹਾਏ: ਗੁਰੂਹਰਸਹਾਏ ਦੇ ਦਸ਼ਮੇਸ਼ ਨਗਰ ਰੇਲਵੇ ਕਾਲੋਨੀ ਦੇ ਰਹਿਣ ਵਾਲੇ ਬਾਪ-ਧੀ ਨਾਲ ਪ੍ਰਾਪਰਟੀ ਪ੍ਰੋਜੈਕਟ ਵਿੱਚ ਨਿਵੇਸ਼ ਕਰਵਾ ਕੇ ਲੱਖਾਂ ਰੁਪਏ ਦੀ ਕਥਿਤ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਇੱਕ ਪਤੀ-ਪਤਨੀ ਖ਼ਿਲਾਫ਼ ਧੋਖਾਧੜੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕਾਰਵਾਈ ਪੀੜਤ ਲੜਕੀ ਦੀ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਗੁਰੂਹਰਸਹਾਏ ਦੇ ਸਬ-ਇੰਸਪੈਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਸਮਰੀਤ ਕੌਰ ਪੁੱਤਰੀ ਕਰਨੈਲ ਸਿੰਘ ਵਾਸੀ ਮਕਾਨ ਨੰਬਰ 5
caninmediahouse
Jun 172 min read


ਫਰੀਦਕੋਟ ਨੇੜੇ ਹਥਿਆਰਾਂ ਦੇ ਡਰ ਨਾਲ ਕੈਂਟਰ ਲੁੱਟਿਆ, ਮਸ਼ੀਨਾਂ ਨਾਲ ਭਰਿਆ ਵਾਹਨ ਲੈ ਕੇ ਫਰਾਰ ਹੋਏ 4 ਨਕਾਬਪੋਸ਼ ਬਦਮਾਸ਼
ਫਰੀਦਕੋਟ : ਫਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਬਾਜਾ ਨੇੜੇ ਦੇਰ ਰਾਤ ਇੱਕ ਸਨਸਨੀਖੇਜ਼ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਚਿੱਟੇ ਰੰਗ ਦੀ ਕਾਰ ਵਿੱਚ ਸਵਾਰ ਚਾਰ ਅਣਪਛਾਤੇ ਬਦਮਾਸ਼ਾਂ ਨੇ ਇੱਕ ਕੈਂਟਰ ਚਾਲਕ ਨੂੰ ਡਰਾ-ਧਮਕਾ ਕੇ ਮਸ਼ੀਨਾਂ ਨਾਲ ਭਰਿਆ ਕੈਂਟਰ ਲੁੱਟ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਏ। ਮੁਲਜ਼ਮ ਕੈਂਟਰ ਚਾਲਕ ਨੂੰ ਵੀ ਆਪਣੇ ਨਾਲ ਲੈ ਗਏ ਅਤੇ ਕੁਝ ਦੂਰੀ 'ਤੇ ਛੱਡਣ ਤੋਂ ਬਾਅਦ ਪੁਲਿਸ ਕੋਲ ਸ਼ਿਕਾਇਤ ਨਾ ਕਰਨ ਦੀ ਧਮਕੀ ਦੇ ਕੇ ਕੋਟਕਪੂਰਾ ਵੱਲ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਪੁਲਿਸ ਨੇ ਚਾਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ
caninmediahouse
Jun 172 min read


ਸੀਜੀਐਸਟੀ ਦੇ ਸਹਾਇਕ ਕਮਿਸ਼ਨਰ ਖ਼ਿਲਾਫ਼ 10 ਲੱਖ ਰੁਪਏ ਰਿਸ਼ਵਤ ਮਾਮਲੇ ਵਿੱਚ ਚਾਰਜਸ਼ੀਟ ਦਾਖਲ
ਜਲੰਧਰ: ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਸਥਿਤ ਸੈਂਟਰਲ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੀਜੀਐਸਟੀ) ਵਿਭਾਗ ਦੇ ਸਹਾਇਕ ਕਮਿਸ਼ਨਰ ਰਵਿੰਦਰ ਕੁਮਾਰ ਸ਼ਰਮਾ ਖ਼ਿਲਾਫ਼ ਕਥਿਤ ਰਿਸ਼ਵਤਖੋਰੀ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਅਦਾਲਤ ਵਿੱਚ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਵਿਜੀਲੈਂਸ ਵੱਲੋਂ ਕੀਤੀ ਗਈ ਜਾਂਚ ਦੌਰਾਨ ਮਿਲੇ ਸਬੂਤਾਂ ਦੇ ਆਧਾਰ ’ਤੇ ਅਧਿਕਾਰੀ ਨੂੰ ਇਸ ਮਾਮਲੇ ਵਿੱਚ ਦੋਸ਼ੀ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਇਸੇ ਮਾਮਲੇ ਨਾਲ ਜੁੜੇ ਚਾਰਟਰਡ ਅਕਾਊਂਟੈਂਟ ਗੁਰਸੇਵਕ ਸਿੰਘ ਖ਼ਿਲਾਫ਼ ਵੀ ਵਿਜੀਲੈਂਸ ਬਿਊਰੋ ਵੱਲੋਂ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਜਾ ਚੁੱਕਾ ਹੈ। ਮਾਮਲੇ ਦੀ ਜਾਣਕਾਰੀ ਅਨੁਸਾਰ
caninmediahouse
Jun 172 min read


ਦੋਸਤ ਦਾ ਜਨਮਦਿਨ ਮਨਾ ਕੇ ਵਾਪਸ ਆ ਰਹੇ 5 ਨੌਜਵਾਨਾਂ ਦੀ ਕਾਰ ਟਰਾਲੇ ਨਾਲ ਟਕਰਾਈ, ਇਕ ਦੀ ਮੌਤ, 4 ਗੰਭੀਰ ਜ਼ਖ਼ਮੀ
ਤਰਨਤਾਰਨ/ਜੰਡਿਆਲਾ ਗੁਰੂ : ਖਡੂਰ ਸਾਹਿਬ ਹਲਕੇ ਅਧੀਨ ਆਉਂਦੇ ਪਿੰਡ ਕਦਗਿਲ ਦੇ ਪੰਜ ਦੋਸਤਾਂ ਨਾਲ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਦੋਸਤ ਦਾ ਜਨਮਦਿਨ ਮਨਾ ਕੇ ਅੰਮ੍ਰਿਤਸਰ ਤੋਂ ਆਪਣੇ ਪਿੰਡ ਵਾਪਸ ਪਰਤ ਰਹੇ ਨੌਜਵਾਨਾਂ ਦੀ ਕਾਰ ਦੇਰ ਰਾਤ ਇੱਕ ਟਰਾਲੇ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸਦੇ ਚਾਰ ਹੋਰ ਦੋਸਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਣ ਉਪਰੰਤ ਜੰਡਿਆਲਾ ਗੁਰੂ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ
caninmediahouse
Jun 172 min read


ਜੰਡਿਆਲਾ ਗੁਰੂ ਨੇੜੇ ਘਰ 'ਤੇ ਤਾਬੜਤੋੜ ਫਾਇਰਿੰਗ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ/ਜੰਡਿਆਲਾ ਗੁਰੂ : ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਵੈਰੋਵਾਲ ਰੋਡ ਇਲਾਕੇ ਵਿੱਚ ਇੱਕ ਘਰ 'ਤੇ ਦੇਰ ਰਾਤ ਅਣਪਛਾਤੇ ਨੌਜਵਾਨਾਂ ਵੱਲੋਂ ਤਾਬੜਤੋੜ ਫਾਇਰਿੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲਾਂਕਿ ਇਸ ਫਾਇਰਿੰਗ ਦੌਰਾਨ ਕਿਸੇ ਵੀ ਵਿਅਕਤੀ ਨੂੰ ਸਰੀਰਕ ਨੁਕਸਾਨ ਨਹੀਂ ਪਹੁੰਚਿਆ, ਪਰ ਘਰ ਦੇ ਦਰਵਾਜ਼ੇ 'ਤੇ ਗੋਲੀਆਂ ਲੱਗਣ ਕਾਰਨ ਪਰਿਵਾਰ ਸਹਿਮਿਆ ਹੋਇਆ ਹੈ। ਜਾਣਕਾਰੀ ਅਨੁਸਾਰ ਦੇਰ ਰਾਤ ਕੁਲਵੰਤ ਸਿੰਘ ਪੁੱਤਰ ਗੋਪਾਲ ਸਿੰਘ ਵਾਸੀ ਜੰਡਿਆਲਾ ਗੁਰੂ ਦੇ ਘਰ ਦੇ ਬਾਹਰ ਕੁਝ ਅਣਪਛਾਤੇ
caninmediahouse
Jun 152 min read


ਮੰਡੀ ਗੋਬਿੰਦਗੜ੍ਹ ਨੇੜੇ ਭਿਆਨਕ ਸੜਕ ਹਾਦਸਾ, ਦੋ ਸਕੇ ਭਰਾਵਾਂ ਦੀ ਮੌਕੇ 'ਤੇ ਮੌਤ
ਦੋਰਾਹਾ : ਦਿੱਲੀ-ਲੁਧਿਆਣਾ ਨੈਸ਼ਨਲ ਹਾਈਵੇ 'ਤੇ ਮੰਡੀ ਗੋਬਿੰਦਗੜ੍ਹ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਸਕੇ ਭਰਾਵਾਂ ਦੀ ਮੌਤ ਹੋ ਜਾਣ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਇਹ ਹਾਦਸਾ ਦੇਰ ਰਾਤ ਉਸ ਵੇਲੇ ਵਾਪਰਿਆ ਜਦੋਂ ਦੋਵੇਂ ਭਰਾ ਫਲਾਈਓਵਰ ਉੱਪਰ ਖੜ੍ਹੇ ਇੱਕ ਵਾਹਨ ਨੂੰ ਚਾਲੂ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੌਰਾਨ ਪਿੱਛੋਂ ਆ ਰਹੇ ਇੱਕ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਲੱਗਣ ਤੋਂ ਬਾਅਦ ਦੋਵੇਂ ਭਰਾ ਫਲਾਈਓਵਰ ਤੋਂ ਹੇਠਾਂ ਸਰਵਿਸ ਰੋਡ 'ਤੇ ਜਾ ਡਿੱਗੇ ਅਤੇ ਉਨ੍ਹਾਂ ਦੀ ਮੌਕੇ 'ਤੇ ਹੀ
caninmediahouse
Jun 152 min read


ਲੁਧਿਆਣਾ ਪੁਲਿਸ ਦੀ ਵੱਡੀ ਸਫਲਤਾ, ਨਿਮਿਤ ਗੈਂਗ ਦੇ 4 ਮੈਂਬਰ ਗ੍ਰਿਫ਼ਤਾਰ
ਲੁਧਿਆਣਾ : ਮਹਾਨਗਰ ਵਿੱਚ ਰੰਗਦਾਰੀ, ਹਥਿਆਰਾਂ ਦੀ ਤਸਕਰੀ ਅਤੇ ਨਸ਼ਾ ਤਸਕਰੀ ਰਾਹੀਂ ਦਹਿਸ਼ਤ ਫੈਲਾਉਣ ਵਾਲੇ ਇੱਕ ਅੰਤਰਰਾਜੀ ਅਪਰਾਧਿਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਲੁਧਿਆਣਾ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਵਿਦੇਸ਼ ਵਿੱਚ ਬੈਠ ਕੇ ਗੈਂਗ ਚਲਾ ਰਹੇ ਕਥਿਤ ਗੈਂਗਸਟਰ ਦੇ ਇਸ਼ਾਰਿਆਂ 'ਤੇ ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਨਿਮਿਤ ਗੈਂਗ ਦੇ ਚਾਰ ਅਹਿਮ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਨਾਜਾਇਜ਼ ਹਥਿਆਰ, ਜ਼ਿੰਦਾ ਕਾਰਤੂਸ ਅਤੇ ਕਰੋੜਾਂ ਰੁਪਏ ਮੁੱਲ
caninmediahouse
Jun 152 min read


ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ, 4 ਕਿਲੋ 100 ਗ੍ਰਾਮ ਅਫੀਮ ਸਮੇਤ ਦੋ ਕਥਿਤ ਤਸਕਰ ਕਾਬੂ
ਬਠਿੰਡਾ : ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਬਠਿੰਡਾ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ 4 ਕਿਲੋ 100 ਗ੍ਰਾਮ ਅਫੀਮ ਸਮੇਤ ਦੋ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਤਸਕਰੀ ਲਈ ਵਰਤੀ ਜਾ ਰਹੀ ਇੱਕ ਹੁੰਡਈ ਵਰਨਾ ਕਾਰ ਵੀ ਜ਼ਬਤ ਕੀਤੀ ਗਈ ਹੈ। ਮੁੱਢਲੀ ਜਾਂਚ ਵਿੱਚ ਅਫੀਮ ਦੀ ਸਪਲਾਈ ਦੇ ਤਾਰ ਝਾਰਖੰਡ ਨਾਲ ਜੁੜੇ ਹੋਣ ਦੇ ਸੰਕੇਤ ਮਿਲੇ ਹਨ, ਜਿਸ ਤੋਂ ਬਾਅਦ ਪੁਲਿਸ ਪੂਰੇ ਨੈੱਟਵਰਕ ਦੀ ਜਾਂਚ ਵਿੱਚ ਜੁੱਟ ਗਈ ਹੈ। ਸੀਆਈਏ ਸਟਾਫ ਅਤੇ ਇੰਟੈਲੀਜੈਂਸ ਵਿੰਗ ਦੀ ਸਾਂਝੀ ਕਾਰਵਾਈ ਕਪਤਾਨ ਪੁਲਿਸ (ਸਿਟੀ) ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ
caninmediahouse
Jun 152 min read
bottom of page
